ਗੁਰਪਤਵੰਤ ਪੰਨੂ ਨੇ CM ਮਾਨ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ!ਪੰਨੂ ਨੇ 26 ਜਨਵਰੀ ਮੌਕੇ ਮਾਹੌਲ ਖ਼ਰਾਬ ਕਰਨ ਕਹੀ ਗੱਲ!|

By : Oneindia Punjabi

Published On: 2024-01-16

0 Views

01:53

ਸਿੱਖ ਫਾਰ ਜਸਟਿਸ (SFJ) ਦੇ ਗਰਮਖਿਆਲੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇੰਨਾ ਹੀ ਨਹੀਂ ਪੰਨੂੰ ਇੱਕ ਨਵੀਂ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਹਿ ਰਿਹਾ ਹੈ, ਤਾਂ ਜੋ ਉਹ ਪੰਜਾਬ ਨੂੰ ਇੱਕ ਵਾਰ ਫਿਰ ਅਤਿਵਾਦ ਦੇ ਦੌਰ ਵਿਚ ਧੱਕ ਸਕਣ। ਪੰਨੂ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖ਼ਰਾਬ ਕਰਨ ਦੀ ਧਮਕੀ ਦਿੱਤੀ ਹੈ। ਆਪਣੀ ਵੀਡੀਓ ਵਿਚ ਪੰਨੂ ਨੇ ਪੰਜਾਬ ਵਿਚ ਅਮਨ-ਕਾਨੂੰਨ ਨੂੰ ਸੁਧਾਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ। ਵੀਡੀਓ 'ਚ ਪੰਨੂ ਪਿਛਲੇ ਦਿਨੀਂ ਹੋਏ ਮੁਕਾਬਲਿਆਂ ਦੀ ਗੱਲ ਕਰ ਰਿਹਾ ਹੈ ਅਤੇ ਪੰਜਾਬ ਅਤੇ ਵਿਦੇਸ਼ ਦੀਆਂ ਜੇਲਾਂ 'ਚ ਬੈਠੇ ਗੈਂਗਸਟਰਾਂ ਨੂੰ ਉਹਨਾਂ ਨਾਲ ਸੰਪਰਕ ਕਰਨ ਲਈ ਕਹਿ ਰਿਹਾ ਹੈ।
.
Gurpatwant Pannu threatened to kil+l CM Mann! Pannu said to spoil the atmosphere on January 26!
.
.
.
#bhagwantmann #dgpgauravyadav #gurpatwantpannu
~PR.182~

Trending Videos - 2 June, 2024

RELATED VIDEOS

Recent Search - June 2, 2024