ਮੌਸਮ ਸਬੰਧੀ ਅਹਿਮ ਖ਼ਬਰ! ਕਿਵੇਂ ਦਾ ਰਹੇਗਾ ਹੁਣ ਮੌਸਮ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ! |OneIndia Punjabi

ਮੌਸਮ ਸਬੰਧੀ ਅਹਿਮ ਖ਼ਬਰ! ਕਿਵੇਂ ਦਾ ਰਹੇਗਾ ਹੁਣ ਮੌਸਮ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ! |OneIndia Punjabi

ਪੰਜਾਬ ਦੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਪੇਂਡੂ ਖੇਤਰਾਂ ਵਿੱਚ ਅੱਜ ਤੜਕੇ ਧੁੰਦ ਛਾਈ ਰਹੀ ਹੈ। ਜਿਵੇਂ-ਜਿਵੇਂ ਦਿਨ ਚੜ੍ਹਦਾ ਰਿਹਾ ਹੈ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਸਵੇਰੇ ਧੁੱਪ ਨਿਕਲੀ ਹੈ। ਘੱਟੋ-ਘੱਟ ਤਾਪਮਾਨ ਵੀ 9 ਡਿਗਰੀ ਸੈਲਸੀਅਸ ‘ਤੇ ਆ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਕੁਝ ਥਾਵਾਂ ‘ਤੇ ਬੱਦਲਵਾਈ ਰਹਿ ਸਕਦਾ ਹੈ। ਨਾਲ ਹੀ ਕਿਹਾ ਜਾ ਰਿਹਾ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਪੈ ਸਕਦੀ ਹੈ| ਪੰਜਾਬ, ਹਰਿਆਣਾ, ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿਚ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਹੈ। ਇਸ ਦਾ ਅਸਰ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗਾ ਅਤੇ ਤਾਪਮਾਨ ਵਿਚ ਗਿਰਾਵਟ ਆਉਣ ਦੀ ਸੰਭਾਵਨਾ ਹੈ।ਐਤਵਾਰ ਸਵੇਰ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਵਿਚ ਭਾਰੀ ਤੋਂ ਦਰਮਿਆਨੀ ਬਾਰਿਸ਼ ਰਿਕਾਰਡ ਕੀਤੀ ਗਈ ਹੈ। ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਮੌਸਮ ਵਿੱਚ ਆਈ ਤਬਦੀਲੀ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। br . br Important weather news! How will the weather be now, know the weather forecast! br . br . br .


User: Oneindia

Views: 340

Uploaded: 2024-02-05

Duration: 02:34

Your Page Title