ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੀ ਯਾਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ

ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੀ ਯਾਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ

pਅੰਮ੍ਰਿਤਸਰ: 15 ਦਸੰਬਰ 2024 ਨੂੰ ਇਸ ਦੁਨੀਆ ਤੋਂ ਰੁਖਸਤ ਹੋਏ ਵਿਸ਼ਵ ਪ੍ਰਸਿੱਧ ਤਬਲਾ ਵਾਦਕ, ਸੰਗੀਤਕਾਰ ਅਤੇ ਫਿਲਮ ਅਦਾਕਾਰ ਉਸਤਾਦ ਜ਼ਾਕਿਰ ਹੁਸੈਨ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਉਸਤਾਦ ਜ਼ਾਕਿਰ ਹੁਸੈਨ ਦੇ ਛੋਟੇ ਭਰਾ ਫਜਲ ਕੁਰੈਸ਼ੀ ਅਤੇ ਉਨ੍ਹਾਂ ਦੇ ਖਾਸ ਸ਼ਗਿਰਦ ਪੰਜਾਬ ਘਰਾਣੇ ਦੇ ਉਸਤਾਦ ਕੁਲਵਿੰਦਰ ਸਿੰਘ ਸਮੇਤ ਅਨੇਕਾਂ ਸੰਗੀਤਕਾਰ, ਤਬਲਾਵਾਦਕਾਂ ਨੇ ਵਿਸ਼ੇਸ਼ ਤੌਰ ਉੱਤੇ ਹਾਜ਼ਰੀ ਭਰੀ। ਸ੍ਰੀ ਆਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਕੁਹਾਰਕਾ ਵਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਉਸਤਾਦ ਫਜਲ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਉਸਤਾਦ ਜ਼ਾਕਿਰ ਹੁਸੈਨ ਦੀ ਯਾਦ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ।p


User: ETVBHARAT

Views: 0

Uploaded: 2025-01-23

Duration: 02:02

Your Page Title