ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨਾਲ ਛੇੜਛਾੜ ਕਰਦਾ ਨੌਜਵਾਨ ਕਾਬੂ

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨਾਲ ਛੇੜਛਾੜ ਕਰਦਾ ਨੌਜਵਾਨ ਕਾਬੂ

pਹੁਸ਼ਿਆਰਪੁਰ: ਅੱਜ ਹੁਸ਼ਿਆਰਪੁਰ ਬੱਸ ਸਟੈਂਡ ਨਜ਼ਦੀਕ ਮਾਹੌਲ ਉਸ ਵਕਤ ਗਰਮਾ ਗਿਆ ਜਦੋਂ ਇੱਕ ਨੌਜਵਾਨ ਨੂੰ ਕੁਝ ਵਿਅਕਤੀਆਂ ਨੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨਾਲ ਛੇੜਛਾੜ ਕਰਦੇ ਹੋਏ ਕਾਬੂ ਕੀਤਾ। ਜਿਵੇਂ ਹੀ ਇਸ ਗੱਲ ਦੀ ਭਿਣਕ ਹੋਰਨਾਂ ਜਥੇਬੰਦੀਆਂ ਨੂੰ ਪਈ ਤਾਂ ਉਹ ਵੀ ਤੁਰੰਤ ਮੌਕੇ ਉੱਤੇ ਪਹੁੰਚ ਗਈਆਂ। ਘਟਨਾ ਦੀ ਜਾਣਕਾਰੀ ਮਿਲਦੀਆਂ ਹੀ ਥਾਣਾ ਮਾਡਲ ਟਾਊਨ ਤੋਂ SHO ਗੁਰਸਾਹਿਬ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ। ਸ਼ਰਾਰਤੀ ਅਨਸਰ ਨੂੰ ਮੌਕੇ ਉੱਤੇ ਮੌਜੂਦ ਵਿਅਕਤੀਆਂ ਨੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਆਗੂਆ ਨੇ ਕਿਹਾ ਕਿ ਕੁਝ ਵਿਅਕਤੀ ਆਪਸੀ ਭਾਈਚਾਰਾ ਅਤੇ ਸਮਾਜ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਇਸ ਲਈ ਪੁਲਿਸ ਨੂੰ ਇਸ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇਸ ਮਾਮਲੇ ਉੱਤੇ ਢਿੱਲ ਦਿਖਾਈ ਤਾਂ ਸਾਰਾ ਬਹੁਜਨ ਸਮਾਜ ਸੜਕਾਂ ਉੱਤੇ ਆਵੇਗਾ। ਦੂਜੇ ਪਾਸੇ ਪੁਲਿਸ ਅਧਿਕਾਰੀ ਗੁਰਸਾਹਿਬ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈlp


User: ETVBHARAT

Views: 5

Uploaded: 2025-05-25

Duration: 02:00