ਸਰਹਿੰਦ-ਚੰਡੀਗੜ੍ਹ ਰੋਡ 'ਤੇ ਤਿੰਨ ਕਾਰਾਂ ਵਿਚਕਾਰ ਜ਼ਬਰਦਸਤ ਟੱਕਰ, ਦੋ ਲੋਕਾਂ ਦੀ ਮੌਤ

ਸਰਹਿੰਦ-ਚੰਡੀਗੜ੍ਹ ਰੋਡ 'ਤੇ ਤਿੰਨ ਕਾਰਾਂ ਵਿਚਕਾਰ ਜ਼ਬਰਦਸਤ ਟੱਕਰ, ਦੋ ਲੋਕਾਂ ਦੀ ਮੌਤ

pਸ੍ਰੀ ਫਤਿਹਗੜ੍ਹ ਸਾਹਿਬ: ਸਰਹਿੰਦ-ਚੰਡੀਗੜ੍ਹ ਰੋਡ 'ਤੇ ਪੈਂਦੇ ਪਿੰਡ ਚੁੰਨੀ ਨੇੜੇ ਐਸਵਾਈਐਲ ਨਹਿਰ ਨੇੜੇ ਤਿੰਨ ਕਾਰਾਂ ਦੀ ਟੱਕਰ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਚਾਰ ਲੋਕ ਜ਼ਖਮੀ ਵੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਚੜੀ ਅਤੇ ਭੁਪਿੰਦਰ ਸਿੰਘ ਵਾਸੀ ਪਿੰਡ ਬਸੀਆਂ ਬੈਦਵਾਨ ਵਜੋਂ ਹੋਈ ਹੈ। ਜਦੋਂ ਕਿ ਜ਼ਖਮੀਆਂ ਵਿੱਚ ਲਖਵਿੰਦਰ ਸਿੰਘ ਦੀ ਪਤਨੀ ਗੁਰਪ੍ਰੀਤ ਕੌਰ ਤੇ ਉਨ੍ਹਾਂ ਦੇ ਦੋ ਪੁੱਤਰ ਹਰਸ਼ਪ੍ਰੀਤ ਅਤੇ ਸੁਖਵਿੰਦਰ ਸਿੰਘ ਵਾਸੀ ਪਿੰਡ ਚੜੀ ਅਤੇ ਅਭਿਸ਼ੇਕ ਰਾਏ ਵਾਸੀ ਚੰਡੀਗੜ੍ਹ ਸ਼ਾਮਲ ਹਨ। ਪੁਲਿਸ ਚੌਕੀ ਚੁੰਨੀ ਦੇ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਲਖਵਿੰਦਰ ਸਿੰਘ ਆਪਣੇ ਪਰਿਵਾਰ ਨਾਲ ਪਿੰਡ ਚੜੀ ਤੋਂ ਚੰਡੀਗੜ੍ਹ ਜਾ ਰਿਹਾ ਸੀ। ਇਸ ਦੌਰਾਨ ਭੁਪਿੰਦਰ ਸਿੰਘ ਵਾਸੀ ਪਿੰਡ ਬਸੀਆਂ ਬੈਦਵਾਨ ਦੀ ਕਾਰ ਦੀ ਟੱਕਰ ਉਨ੍ਹਾਂ ਨਾਲ ਹੋਗੀ। ਜਿਸ ਵਿੱਚ ਦੋਵਾਂ ਕਾਰਾਂ ਦੇ ਡਰਾਈਵਰਾਂ ਦੀ ਮੌਤ ਹੋ ਗਈ।p


User: ETVBHARAT

Views: 2

Uploaded: 2025-06-14

Duration: 01:12

Your Page Title