ਫਾਜ਼ਿਲਕਾਂ ਵਿੱਚ ਵੜਿਆ ਮੀਂਹ ਦਾ ਪਾਣੀ, ਕਿਸਾਨਾਂ ਦੀ ਕਈ ਏਕੜ ਫਸਲ ਹੋਈ ਬਰਬਾਦ

ਫਾਜ਼ਿਲਕਾਂ ਵਿੱਚ ਵੜਿਆ ਮੀਂਹ ਦਾ ਪਾਣੀ, ਕਿਸਾਨਾਂ ਦੀ ਕਈ ਏਕੜ ਫਸਲ ਹੋਈ ਬਰਬਾਦ

pਫ਼ਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੇ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਨੇ ਇਸ ਜ਼ਿਲ੍ਹੇ ਦੇ ਪਿੰਡਾਂ ਵਿੱਚ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਵੜ੍ਹ ਚੁੱਕਿਆ ਹੈ, ਫਸਲਾਂ ਬੁਰੀ ਤਰ੍ਹਾਂ ਡੁੱਬ ਚੁੱਕੀਆਂ ਹਨ। ਜਿਸ ਨਾਲ ਝੋਨੇ ਅਤੇ ਹੋਰ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੀਂਹ ਰੁਕਣ ਦੇ ਬਾਵਜੂਦ ਵੀ ਪਾਣੀ ਦੀ ਨਿਕਾਸੀ ਨਹੀਂ ਹੋਈ। ਨਤੀਜੇ ਵਜੋਂ ਉਨ੍ਹਾਂ ਦੀ ਸਾਲ ਦੀ ਕਮਾਈ ਖਤਰੇ ਵਿੱਚ ਪੈ ਗਈ ਹੈ। ਝੋਨਾ, ਬਾਗ ਅਤੇ ਹੋਰ ਖੇਤੀਬਾੜੀ ਉਤਪਾਦ ਪਾਣੀ ਹੇਠਾਂ ਆ ਗਏ ਹਨ। ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਜੇ ਸਮੇਂ ਸਿਰ ਮਦਦ ਨਾ ਮਿਲੀ ਤਾਂ ਉਹ ਭਾਰੀ ਕਰਜ਼ੇ ਹੇਠ ਆ ਜਾਣਗੇ। ਸਿਰਫ ਖੇਤ ਹੀ ਨਹੀਂ, ਘਰਾਂ ਦੀ ਹਾਲਤ ਵੀ ਨਾਜੁਕ ਬਣੀ ਹੋਈ ਹੈ। ਕਈ ਘਰਾਂ ਦੀਆਂ ਕੰਧਾਂ ਵਿੱਚ ਗੰਭੀਰ ਤਰੇੜਾਂ ਆ ਚੁੱਕੀਆਂ ਹਨ ਅਤੇ ਛੱਤਾਂ ਲੀਕ ਕਰ ਰਹੀਆਂ ਹਨ। p


User: ETVBHARAT

Views: 1

Uploaded: 2025-08-04

Duration: 03:06

Your Page Title