ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਵਿਅਕਤੀ ਨੇ ਕੀਤੀ ਖੁਦਕੁਸ਼ੀ

ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਵਿਅਕਤੀ ਨੇ ਕੀਤੀ ਖੁਦਕੁਸ਼ੀ

pਸ੍ਰੀ ਫਤਿਹਗੜ੍ਹ ਸਾਹਿਬ: ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿੱਚ ਇਲਾਜ ਅਧੀਨ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਫਤਿਹਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ 25 ਅਕਤੂਬਰ 2025 ਨੂੰ ਪ੍ਰਗਟ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖਲ ਹੋਇਆ ਸੀ। ਜਿਸਨੇ ਕਿ ਬੀਤੀ ਰਾਤ ਸਿਵਲ ਹਸਪਤਾਲ ਦੇ ਪ੍ਰਾਈਵੇਟ ਰੂਮ ਵਿੱਚ ਖੁਦਕੁਸ਼ੀ ਕਰ ਲਈ। ਜਿਸ ਸਬੰਧੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਮੌਤ ਦੇ ਕਾਰਨਾਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ।p


User: ETVBHARAT

Views: 34

Uploaded: 2025-10-27

Duration: 01:11